[go: up one dir, main page]

ਸਮੱਗਰੀ 'ਤੇ ਜਾਓ

ਮਾਂ ਬੋਲੀ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਨਖਚੀਵਨ, ਅਜ਼ਰਬਾਈਜਾਨ ਵਿੱਚ ਮਾਤ-ਭਾਸ਼ਾ ("ਅਨਾ ਦਿਲੀ") ਦਾ ਸਮਾਰਕ

ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ।

ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ,ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇੱਕ ਵਿਅਕਤੀ ਨੇ ਘਰ ਵਿੱਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।

ਮਾਂ ਬੋਲੀ ਤੋਂ ਬਿਨਾਂ ਜੋ ਬੋਲੀ ਇਨਸਾਨ ਬੋਲਦਾ ਹੈ ਉਸਨੂੰ ਦੂਜੀ ਭਾਸ਼ਾ ਆਖਦੇ ਹਨ।

ਅਹਿਮੀਅਤ

[ਸੋਧੋ]

ਮਾਂ ਬੋਲੀ ਕਿਸੇ ਇਨਸਾਨ ਦੀ ਨਿੱਜੀ, ਸਮਾਜਿਕ ਅਤੇ ਸੱਭਿਆਚਾਰਕ ਪਛਾਣ ਹੁੰਦੀ ਹੈ। ਮਾਂ ਬੋਲੀ ਕਿਸੇ ਦੀ ਸਿੱਖਿਆ ਦਾ ਹਿੱਸਾ ਹੀ ਨਹੀਂ ਸਗੋਂ ਚਾਰੇ ਪਾਸੇ ਤੋਂ ਉਸ ’ਤੇ ਭਾਰੂ ਹੁੰਦੀ ਹੈ।

ਮਨੁੱਖੀ ਸਮਾਜਾਂ ਦੀ ਚੇਤਨਾ ਦੇ ਤੇਜ਼ੀ ਨਾਲ ਵਿਕਾਸ ਦੀਆਂ ਸੰਭਾਵਨਾਵਾਂ ਉਨ੍ਹਾਂ ਦੀਆਂ ਮਾਤ ਭਾਸ਼ਾਵਾਂ ਰਾਹੀਂ ਹੀ ਵਧੇਰੇ ਪਨਪਦੀਆਂ ਹਨ। ਮਾਤ ਭਾਸ਼ਾ ਰਾਹੀਂ ਹੀ ਮਨੁੱਖ ਆਪਣੇ ਕੌਮੀ ਇਤਿਹਾਸ ਤੇ ਮਿਥਿਹਾਸ ਤੋਂ ਜਾਣੂ ਹੁੰਦਾ ਹੈ। ਮਾਤ ਭਾਸ਼ਾ ਹੀ ਬੱਚੇ ਨੂੰ ਆਪਣੇ ਘਰ, ਪਰਿਵਾਰ, ਭਾਈਚਾਰੇ ਅਤੇ ਮੁਲਕ/ਕੌਮ ਨਾਲ ਜੋੜਦੀ ਹੈ।[1]

ਮਾਂ ਦੀ ਤਰ੍ਹਾਂ ਹੀ ਮਾਂ-ਬੋਲੀ ਹੀ ਹਰ ਵਿਅਕਤੀ ਦੀਆਂ ਭਾਵਨਾਵਾਂ ਨੂੰ ਪ੍ਰਗਟਾਉਣ ਦਾ ਸਭ ਤੋਂ ਉੱਤਮ ਵਸੀਲਾ ਹੈ।

ਡਾ. ਟੀ. ਆਰ ਸ਼ਰਮਾ ਅਨੁਸਾਰ, "ਮਾਤ-ਭਾਸ਼ਾ (ਮਾਂ-ਬੋਲੀ) ਰਾਹੀਂ ਬੱਚੇ ਆਪਣੇ ਵਿਚਾਰਾਂ, ਆਪਣੀਆਂ ਲੋੜਾਂ, ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦੇ ਹਨ, ਸਿਰਜਣਾਤਮਿਕਤਾ, ਮੌਲਿਕਤਾ ਦੀ ਗਵਾਹੀ ਦਿੰਦੇ ਹਨ, ਹੋਰਨਾਂ ਦੀਆਂ ਸੁਣਦੇ ਹਨ ਤੇ ਆਪਣੀਆਂ ਸਣਾਉਂਦੇ ਹਨ ਅਤੇ ਆਪਣਾ ਮਾਨਸਿਕ, ਸਮਾਜਿਕ ਤੇ ਭਾਵਾਤਮਿਕ ਵਿਕਾਸ ਕਰਦੇ ਹਨ।"

ਮਾਤ-ਭਾਸ਼ਾ ਮਨੁੱਖ ਦੀ ਪਛਾਣ

[ਸੋਧੋ]

ਮਾਤ ਭਾਸ਼ਾ ਦਿਵਸ ਦੇ ਮੌਕੇ ਤੇ ਡਾ. ਤ੍ਰਿਲੋਕ ਸਿੰਘ ਅਨੰਦ ਨੇ ਜੀਵਨ ਵਿੱਚ ਮਾਤ ਭਾਸ਼ਾ ਦਾ ਮਹੱਤਵ’ ਵਿਸ਼ੇ ਤੇ ਬੋਲਦਿਆਂ ਕਿਹਾ, "ਅਸਲ ਵਿੱਚ ਮਾਤ-ਭਾਸ਼ਾ ਮਨੁੱਖ ਦੀ ਪਛਾਣ ਹੈ ਅਤੇ ਉਸ ਦੀ ਹੋਂਦ ਅਤੇ ਉਸ ਦੇ ਜੀਉਂਦੇ ਰਹਿਣ ਦੀ ਗਵਾਹੀ ਹੈ। ਜਿਸ ਭਾਸ਼ਾ ਰਾਹੀਂ ਸਾਡੀ ਸੋਚਣੀ ਗਤੀਸ਼ੀਲ ਹੁੰਦੀ ਹੈ ਅਤੇ ਜਿਸ ਭਾਸ਼ਾ ਵਿੱਚ ਅਸੀਂ ਸੁਪਨੇ ਲੈਂਦੇ ਹਾਂ, ਉਹ ਹੀ ਮੂਲ ਰੂਪ ਵਿੱਚ ਸਾਡੀ ਮਾਤ ਭਾਸ਼ਾ ਹੈ ਅਤੇ ਇਹੋ ਮਾਤ ਭਾਸ਼ਾ ਮਨੁੱਖ ਦੇ ਜਨਮ ਤੋਂ ਲੈ ਕੇ ਮੌਤ ਤੱਕ ਨਾਲ ਵਿਚਰਦੀ ਹੈ ਅਤੇ ਮਨੁੱਖ ਮਾਤ ਭਾਸ਼ਾ ਵਿੱਚ ਹੀ ਆਪਣੇ ਅਤਿ ਸੂਖਮ, ਮੁੱਢਲੇ, ਹਾਰਦਿਕ ਵਲਵਲਿਆਂ ਜ਼ਜ਼ਬਾਤਾਂ ਅਤੇ ਅਹਿਸਾਸਾਂ ਦਾ ਪ੍ਰਗਟਾਵਾ ਕਰਦਾ ਹੈ।"

ਹਵਾਲੇ

[ਸੋਧੋ]
  1. ਬੂਟਾ ਸਿੰਘ ਬਰਾੜ (2019-06-19). "ਭਾਸ਼ਾ, ਸਿਆਸਤ ਅਤੇ ਸੰਵਾਦ". Punjabi Tribune Online. Retrieved 2019-06-19.[permanent dead link]